-
サマリー
あらすじ・解説
ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ ਕਰੀਬ 2300 ਪੁਲਿਸ ਕੇਸ ਦਰਜ ਕੀਤੇ ਹਨ ਜੋ ਆਪਣੇ-ਆਪ ’ਚ ਰਿਕਾਰਡ ਹੈ। ਪਹਿਲੀ ਨਵੰਬਰ ਤੱਕ ਪਰਾਲੀ ਸਾੜਨ ਵਾਲੇ 67 ਫ਼ੀਸਦੀ ਕਿਸਾਨਾਂ ’ਤੇ ਕੇਸ ਦਰਜ ਕੀਤੇ ਜਾ ਚੁੱਕੇ ਹਨ ਜਦੋਂ ਕਿ 48 ਫ਼ੀਸਦੀ ਕਿਸਾਨਾਂ ਦੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾ ਚੁੱਕੀ ਹੈ। ਇੰਨੇ ਕੁ ਕਿਸਾਨਾਂ ਨੂੰ ਜੁਰਮਾਨੇ ਵੀ ਲਾਏ ਗਏ ਹਨ। ਪਿਛਲੇ ਵਰ੍ਹਿਆਂ ਵਿੱਚ ਸਰਕਾਰ ਨਰਮੀ ਵਰਤਦੀ ਰਹੀ ਹੈ। ਸੁਪਰੀਮ ਕੋਰਟ ਦੀ ਸਖ਼ਤੀ ਦੇ ਡਰੋਂ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਕਈ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...